ਬਰਨਾਲਾ, 23 ਜੁਲਾਈ
ਕਾਂਗਰਸ ਪਾਰਟੀ ਦੀਆਂ ਜਥੇਬੰਦਕ ਚੋਣਾਂ ਲਈ ਡੀ.ਆਰ.ਓ.ਨਿਯੁਕਤ ਸਾਬਕਾ ਵਿਧਾਇਕ ਸੁਬੀਰ ਅੱਬਾਸ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਰੈਸਟ ਹਾਊਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਵਿਚ ਵਧੇਰੇ ਗਿਣਤੀ ਪੇਂਡੂਆਂ ਦੀ ਹੋਣਾਂ ਇਹ ਸਾਬਤ ਕਰਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿ

ਚ ਕਾਂਗਰਸ ਦੀ ਜਿੱਤ ਨਿਸਚਤ ਹੈ।
ਉਨ੍ਹਾਂ ਕਿਹਾ ਕਿ ਉਹ ਇਥੇ ਪਾਰਟੀ ਜਥੇਬੰਦੀ ਬਾਰੇ ਆਮ ਵਰਕਰਾਂ ਦੀ ਰਾਇ ਜਾਨਣ ਆਏ ਹਨ। ਉਨ੍ਹਾਂ ਵਰਕਰਾਂ ਵਿਚ ਧੜੇਬੰਦੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਆਪੋ-ਆਪਣੀ ਰਾਇ ਦੇਣਾ ਧੜੇਬੰਦੀ ਨਹੀਂ ਹੁੰਦੀ। ਕਾਂਗਰਸ ਵੱਡੀ ਅਤੇ ਵਿਸ਼ਾਲ ਪਾਰਟੀ ਹੈ। ਪ੍ਰਦੇਸ਼ ਕਾਂਗਰਸ ਦਾ ਦੇ ਪ੍ਰਧਾਨ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਇਹ ਨਿਰਣਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ। ਇਸ ਮੌਕੇ ਵਿਧਾਇਕ ਕੇਵਲ ਸਿੰਘ ਢਿੱਲੋਂ, ਵਿਧਾਇਕ ਹਰਚੰਦ ਕੌਰ ਘਨੌਰੀ, ਜ਼ਿਲਾ ਪ੍ਰਧਾਨ ਜਗਜੀਤ ਸਿੰਘ ਧੌਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੱਖਣ ਸ਼ਰਮਾ, ਸੁਰਿੰਦਰ ਕੌਰ ਬਾਲੀਆਂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੈਅਰਮੈਨ ਪਰਮਜੀਤ ਸਿੰਘ ਮਾਨ, ਗੁਰਜੀਤ ਸਿੰਘ ਬਰਾੜ, ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਪ੍ਰਧਾਨ ਰਣਧੀਰ ਕੌਸ਼ਲ ਆਦਿ ਆਗੂ ਮੌਜੂਦ
ਸਨ ।