Tuesday, June 15, 2010

Amarinder’s expulsion quashed by SC

ਕੈਪਟਨ ਦੀ ਬਹਾਲੀ ਨਾਲ ਸਮੁੱਚੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ : ਕੇਵਲ ਸਿੰਘ ਢਿੱਲੋਂ
ਕਾਂਗਰਸ ਦੇ ਮੀਤ ਪ੍ਰਧਾਨ ਅਤੇ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਅਕਾਲੀ-ਭਾਜਪਾ ਵੱਲੋਂ ਧੱਕੇ ਨਾਲ ਲੋਕਾਂ ਦੇ ਚੁਣੇ ਮੈਂਬਰ ਨੂੰ ਵਿਧਾਨ ਸਭਾ ਵਿਚ ਜਾਣ ਤੋਂ ਰੋਕਣ ਨੂੰ ਗਲਤ ਕਰਾਰ ਦੇਣਾ , ਨਿਆਂਪਾਲਕਾਂ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਵਿਧਾਨ ਸਭਾ ਦੀ ਮੈਂਬਰੀ ਬਹਾਲ ਹੋਣ ਨਾਲ ਸਮੁੱਚੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਇਤਹਾਸਿਕ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਕਿ ਭਾਰਤ ਅੰਦਰ ਅਦਾਲਤਾਂ ਬੇਇਨਸਾਫੀ ਨਹੀਂ ਹੋਣ ਦਿੰਦੀਆਂ। ਅੱਜ ਬਰਨਾਲਾ ਵਿੱਚ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਵੱਖ-ਵੱਖ ਥਾਵਾਂ ਤੇ ਇਸ ਖੁਸ਼ੀ ਦੇ ਮੌਕੇ ਤੇ ਲੱਡੂ ਵੰਡੇ ਗਏ।

No comments:

Post a Comment