
ਹੀਥਰੋ ਹਵਾਈ ਅੱਡੇ ਤੇ ਸ੍ਰ. ਕੇਵਲ ਸਿੰਘ ਢਿੱਲੋਂ ਅਤੇ ਉਨਾਂ ਦੀ ਧਰਮ ਪਤਨੀ ਦਾ ਸਵਾਗਤ
ਲੰਡਨ, ੧੧ ਜੁਲਾਈ, ਸ੍ਰ. ਕੇਵਲ ਸਿੰਘ ਢਿੱਲੋਂ ਅਤੇ ਉਨਾਂ ਦੀ ਧਰਮ ਪਤਨੀ ਦਾ ਇੰਗਲੈਂਡ ਪਹੁੰਚਣ ਤੇ ਇੰਡੀਅਨ ਉਵਰਸੀਜ਼ ਕਾਂਗਰਸ ਯੂ.ਕੇ ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ, ਯੂਥ ਦੇ ਪ੍ਰਧਾਨ ਇਕਬਾਲ ਸਿੰਘ ਧਾਲੀਵਾਲ, ਇੰਗਲੈਂਡ ਦੇ ਪ੍ਰਧਾਨ ਗੁਰਬੀਰ ਸਿੰਘ ਅਟਕੜ, ਮਹਿੰਦਰ ਸਿੰਘ ਕੰਗ, ਪ੍ਰਭਜੋਤ ਸਿੰਘ ਬਿੱਟੂ ਮੋਹੀ, ਜਸਪਾਲ ਸਿੰਘ ਢਿੱਲੋਂ, ਉਮਰਾਉ ਸਿੰਘ ਅਟਵਾਲ, ਰਣਜੀਤ ਸਿੰਘ ਸੈਂਬੀ, ਵਾਹਿਗੁਰੂਪਾਲ ਸਿੰਘ, ਗੁਰਚਰਨ ਸਿੰਘ, ਅਮਨਦੀਪ ਸਿੰਘ ਆਦਿ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਦੌਰੇ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰ. ਕੇਵਲ ਸਿੰਘ ਢਿੱਲੋਂ ਨੇ ਦੱਸਿਆ ਪੰਜਾਬ ਵਿੱਚ ਖੰਡ ਮਿਲਾਂ ਅਤੇ ਸ਼ਰਾਬ ਮਿਲਾਂ ਦੇ ਫੈਲ ਰਹੇ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਠ ਮੈਂਬਰੀ ਕਮੇਟੀ ਨੂੰ ਸਕਾਟਲੈਂਡ ਦੀਆਂ ਡਿਸਟਿਲਰੀਆਂ ਦਾ ਦੌਰਾ ਕਰਨ ਲਈ ਭੇਜਿਆ ਗਿਆ ਹੈ ਤਾਂ ਜੋ ਇਥੋਂ ਦੀਆਂ ਮਿਲਾਂ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਇਸਤੇਮਾਲ ਕੀਤੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਲੋੜ ਅਨੁਸਾਰ ਇੰਨਾਂ ਤਕਨੀਕਾਂ ਦਾ ਸਹਾਰਾ ਲੈ ਕੇ ਪੰਜਾਬ ਦੀਆਂ ਮਿਲਾਂ ਨੂੰ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ ।
No comments:
Post a Comment